ਨਿੱਜੀ ਪੱਤਰ ਪ੍ਰੇਰਕ
ਬਟਾਲਾ, 31 ਮਾਰਚ
ਇਥੇ ਨੌਸ਼ਹਿਰਾ ਮੱਝਾ ਸਿੰਘ ਵਿੱਚ ਅੱਜ ਇਕ ਵਿਅਕਤੀ ਤੇ ਉਸ ਦੇ ਪਰਿਵਾਰ ਨੇ ਚਚੇਰੇ ਭਰਾਵਾਂ ’ਤੇ ਹਮਲਾ ਕਰਦਿਆਂ ਇਕ ਦਾ ਕਤਲ ਕਰ ਦਿੱਤਾ। ਦੂਜਾ ਭਰਾ ਗੰਭੀਰ ਜ਼ਖ਼ਮੀ ਹਾਲਤ ’ਚ ਸਥਾਨਕ ਸਿਵਲ ਹਸਪਤਾਲ ’ਚ ਦਾਖ਼ਲ ਹੈ। ਕਤਲ ਦਾ ਕਾਰਨ ਘਰੇਲੂ ਰੰਜਿਸ਼ ਦੱਸੀ ਜਾਂਦੀ ਹੈ। ਪੁਲੀਸ ਨੇ ਦੋ ਔਰਤਾਂ ਸਮੇਤ ਚਾਰ ਜਣਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ (68) ਜਦਕਿ ਜ਼ਖ਼ਮੀ ਦੀ ਸੁਖਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਜੋਂ ਹੋਈ ਹੈ। ਥਾਣਾ ਸੇਖਵਾਂ ਦੀ ਪੁਲੀਸ ਨੇ ਮੁਲਜ਼ਮ ਗੁਰਦੀਪ ਸਿੰਘ, ਰਵਿੰਦਰ ਸਿੰਘ, ਸੁਖਵੰਤ ਕੌਰ ਅਤੇ ਰਤਨ ਕੌਰ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
No comments:
Post a Comment