ਟੋਰਾਂਟੋ, 24 ਅਪ੍ਰੈਲ (ਪੋਸਟ ਬਿਊਰੋ): ਪੰਜਾਬੀ ਬਿਜਨਸ ਪ੍ਰੋਫੈਸ਼ਨਲਜ਼ ਐਸੋਸੀਏਸ਼ਨ, ਕਲਮ ਫਾਊਂਡੇਸ਼ਨ ਅਤੇ ਓਂਟਾਰੀਓ ਫਰੈਂਡਜ਼ ਕਲੱਬ ਵਲੋਂ ਕਰਵਾਈ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ 2017 ਦੀਆਂ ਤਿਆਰੀਆਂ ਲਈ ਅੱਜ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸਦੀ ਪ੍ਰਧਾਨਗੀ ਕਾਨਫਰੰਸ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਕੀਤੀ ਅਤੇ ਕਾਨਫਰੰਸ ਦੇ ਅਮਰੀਕਾ ਤੋਂ ਕੋਆਰਡੀਨੇਟਰ ਬਲਵਿੰਦਰ ਸਿੰਘ ਕੈਲੀਫੋਰਨੀਆ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਸਾਰੇ ਮੈਂਬਰਾਂ ਨੇ ਕਾਨਫਰੰਸ ਨੂੰ ਸਫਲ ਬਣਾਉਣ ਲਈ ਬਹੁਤ ਉਤਸ਼ਾਹ ਦਿਖਾਇਆ ਅਤੇ ਮੰਗ ਮੰਗ ਕੇ ਡਿਊਟੀਆਂ ਲਈਆਂ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ 23, 24 ਅਤੇ 25 ਜੂਨ ਨੂੰ ਕਰਵਾਈ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਹੁਣ ਤੱਕ ਦੀ ਚੌਥੀ ਵਿਸ਼ਵ ਪੱਧਰੀ ਕਾਨਫਰੰਸ ਹੈ, ਜਿਸ ਵਿਚ 100 ਤੋਂ ਵੀ ਵੱਧ ਵਿਦਵਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਕਾਨਫਰੰਸ ਲਈ ਸਪੀਕਰ ਅਤੇ ਵਿਦਵਾਨਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ ਅਤੇ ਸਾਰੇ ਵਿਦਵਾਨਾਂ ਦੇ ਖੋਜ ਪੱਤਰ ਕਮੇਟੀ ਕੋਲ ਪਹੁੰਚ ਚੁੱਕੇ ਹਨ। ਕਾਨਫਰੰਸ ਲਈ ਤੈਅ ਕੀਤੇ ਗਏ ਦੋਵਾਂ ਵਿਸ਼ਿਆਂ ਪਹਿਲਾ ਪੰਜਾਬੀ ਭਾਸ਼ਾ ਦਾ ਭਵਿੱਖ ਤੇ ਚਣੌਤੀਆਂ ਅਤੇ ਦੂਜਾ ਪੰਜਾਬੀਆਂ ਵਿਚ ਨੈਤਿਕਤਾ ਬਾਰੇ ਲਿਖੇ ਗਏ ਖੋਜ ਪੱਤਰਾਂ ਵਿਚੋਂ ਚੋਣ ਕਰਕੇ ਕਮੇਟੀ ਵਲੋਂ ਜਲਦੀ ਹੀ ਚੁਣੇ ਗਏ ਖੋਜ ਪੱਤਰਾਂ ਦੇ ਲੇਖਕ ਵਿਦਵਾਨਾਂ ਨੂੰ ਕਾਨਫਰੰਸ ਵਿਚ ਪੇਪਰ ਪੜ੍ਹਨ ਲਈ ਬੇਨਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੁੱਝ ਡੈਲੀਗੇਟ ਵੀ ਕਾਨਫਰੰਸ ਵਿਚ ਭਾਗ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਦੀ ਵਿਸ਼ਵ ਪੰਜਾਬੀ ਕਾਨਫਰੰਸ ਇਕ ਨਵਾਂ ਇਤਿਹਾਸ ਸਿਰਜੇਗੀ।
ਇਸ ਮੀਟਿੰਗ ਵਿਚ ਸ਼ਾਮਲ ਪ੍ਰਬੰਧਕਾਂ ਅਤੇ ਮੈਂਬਰਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਕਾਨਫਰੰਸ ਲਈ ਫੰਡ ਜੁਟਾਉਣ ਅਤੇ ਹੋਰ ਡਿਊਟੀਆਂ ਨਿਭਾਉਣ ਲਈ ਮੰਗ ਮੰਗ ਕੇ ਜੁੰਮੇਵਾਰੀਆਂ ਲਈਆਂ। ਕਾਨਫਰੰਸ ਲਈ ਚੱਲ ਰਹੀਆਂ ਤਿਆਰੀਆਂ ‘ਤੇ ਵੀ ਸਾਰੇ ਮੈਂਬਰਾਂ ਨੇ ਪੂਰੀ ਤਸੱਲੀ ਪ੍ਰਗਟਾਈ
ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਬਲਵਿੰਦਰ ਸਿੰਘ ਕੈਲੀਫੋਰਨੀਆ ਨੇ ਕਾਨਫਰੰਸ ਲਈ ਮਾਲੀ ਮੱਦਦ ਤੋਂ ਇਲਾਵਾ ਹਰ ਤਰਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਸ੍ਰੀ ਚੱਠਾ ਦੀ ਅਗਵਾਈ ਵਿਚ ਤਿੰਨ ਜਥਬੰਦੀਆਂ ਵਲੋਂ ਕੀਤੇ ਜਾ ਰਹੇ ਯਤਨ ਸਾਡੀ ਮਾਂ ਬੋਲੀ ਪੰਜਾਬੀ ਲਈ ਬਹੁਤ ਸਲਾਹੁਣਯੋਗ ਹਨ। ਉਨ੍ਹਾਂ ਨੇ ਕਿਹਾ ਕਿ ਦੁਨੀਆਂ ਭਰ ਦੇ ਪੰਜਾਬੀ ਭਾਈਚਾਰੇ ਨੂੰ ਇਸ ਮੁਹਿੰਮ ਵਿਚ ਸ਼ਾਮਲ ਹੋਣਾ ਚਾਹੀਦਾ ਹੈ।
ਮੀਟਿੰਗ ਵਿਚ ਪ੍ਰਬੰਧਕਾਂ ਅਤੇ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਨਫਰੰਸ ਲਈ 5 ਲੱਖ ਰੁਪਏ ਦੇਣ ਲਈ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦਾ ਧੰਨਵਾਦ ਕੀਤਾ ਅਤੇ ਵਾਅਦਾ ਕੀਤਾ ਕਿ ਇਸ ਵਾਰ ਦੀ ਕਾਨਫਰੰਸ ਹੁਣ ਤੱਕ ਦੀ ਸਭ ਤੋਂ ਵੱਡੀ ਵਿਸ਼ਵ ਪੰਜਾਬੀ ਕਾਨਫਰੰਸ ਹੋਵੇਗੀ।
#punjabinews
Betway Casino Review & Promo Codes - JTM Hub
ReplyDelete› betway-casino 구리 출장마사지 › betway-casino 구미 출장샵 Betway is an 광주 출장안마 established UK online betting site that has the most competitive welcome offers for UK players. Betway Casino 화성 출장마사지 has been around 화성 출장안마 for decades