Friday, March 31, 2017

ਜਾਅਲੀ ਸਰਟੀਫਿਕੇਟਾਂ ਬਾਰੇ ਰਿਪੋਰਟ 15 ਦਿਨਾਂ ਵਿਚ ਪੇਸ਼ ਕਰਨ ਦੀ ਹਦਾਇਤ


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 30 ਮਾਰਚ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਭਲਾਈ ਵਿਭਾਗ ਨੂੰ ਸੂਬੇ ਭਰ ’ਚ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾਉਣ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਮੁੱਚੀ ਰਿਪੋਰਟ 15 ਦਿਨਾਂ ’ਚ ਕਮਿਸ਼ਨ ਸਨਮੁੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਦੀ ਮੀਟਿੰਗ ਮਗਰੋਂ ਕਮਿਸ਼ਨ ਦੇ ਚੇਅਰਮੈਨ  ਰਾਜੇਸ਼ ਬਾਘਾ ਨੇ ਦੱਸਿਆ ਕਿ  ਕਮਿਸ਼ਨ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ  ਭਲਾਈ ਵਿਭਾਗ ਨੂੰ ਸੂਬੇ ਭਰ ’ਚ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾਉਣ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਮੁੱਚੀ ਰਿਪੋਰਟ 15 ਦਿਨਾਂ ’ਚ ਕਮਿਸ਼ਨ ਸਨਮੁੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੁਲੀਸ ਵਿਭਾਗ ਨੂੰ ਪੰਜਾਬ ’ਚ ਦਲਿਤਾਂ ’ਤੇ ਹੋ ਰਹੇ ਅੱਤਿਆਚਾਰ ਦੀ ਮਹੀਨਾਵਾਰ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।

No comments:

Post a Comment