ਜਸਬੀਰ ਸੱਗੂ
ਅੰਮ੍ਰਿਤਸਰ, 30 ਮਾਰਚ
ਸਥਾਨਕ ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇ ਸਥਿਤ ਨਿਊ ਅੰਮ੍ਰਿਤਸਰ ਇਲਾਕੇ ਵਿੱਚ ਪੀ.ਸੀ.ਆਰ. ਵਿੱਚ ਤਾਇਨਾਤ ਮੁਲਾਜ਼ਮ ਦੇ ਕਾਰਬਾਈਨ ਵਿਚੋਂ ਭੇਤਭਰੀ ਹਾਲਤ ’ਚ ਚੱਲੀ ਗੋਲੀ ਨਾਲ ਇਕ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਲਿਆਇਆ ਗਿਆ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ।
ਥਾਣਾ ਸੁਤਲਾਨਵਿੰਡ ਦੇ ਮੁਖੀ ਮੰਗਲ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਪੀ.ਸੀ.ਆਰ ਨੰਬਰ 9 ’ਤੇ ਅੱਜ ਹੌਲਦਾਰ ਬਲਵਿੰਦਰ ਸਿੰਘ ਤੇ ਕਾਂਸਟੇਬਲ ਮਨਮੋਹਨ ਸਿੰਘ ਤਾਇਨਾਤ ਸਨ। ਹੌਲਦਾਰ ਬਲਵਿੰਦਰ ਸਿੰਘ ਨਿਊ ਅੰਮ੍ਰਿਤਸਰ ਸਥਿਤ ਪ੍ਰੈਸ ਕਲੱਬ ਵਿੱਚ ਜੋ ਅਜੇ ਚਾਲੂ ਨਹੀਂ ਹੋਇਆ ਵਿਖੇ ਪਿਸ਼ਾਬ ਕਰਨ ਗਿਆ।
ਇਸੇ ਦੌਰਾਨ ਉਸ ਦੀ ਕਾਰਬਾਈਨ ਵਿਚੋਂ ਅਚਾਨਕ ਗੋਲੀ ਚੱਲਣ ਦੀ ਅਵਾਜ਼ ਆਈ, ਜਿਸ ਕਾਰਨ ਚਾਰੇ ਪਾਸੇ ਦਹਿਸ਼ਤ ਫੈਲ ਗਈ। ਉਸ ਦੇ ਨਾਲ ਤਾਇਨਾਤ ਕਾਂਸਟੇਬਲ ਮਨਮੋਹਨ ਸਿੰਘ ਨੇ ਤੁਰੰਤ ਥਾਣੇ ਨੂੰ ਸੂਚਨਾ ਦਿੱਤੀ। ਮੰਗਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਜਦ ਉਨ੍ਹਾਂ ਪੁਲੀਸ ਪਾਰਟੀ ਸਮੇਤ ਅੰਦਰ ਜਾ ਕੇ ਦੇਖਿਆ ਤਾਂ ਬਲਵਿੰਦਰ ਸਿੰਘ ਜ਼ਖਮੀ ਹਾਲਤ ਵਿੱਚ ਪਿਆ ਸੀ ਅਤੇ ਉਸ ਦੀ ਛਾਤੀ ਵਿੱਚ ਗੋਲੀ ਲੱਗੀ ਹੋਈ ਸੀ।
ਉਨ੍ਹਾਂ ਦੱਸਿਆ ਕਿ ਕਰਬਾਈਨ ਦੀ ਸੀਲਿੰਗ ਟੁੱਟੀ ਹੋਈ ਮਿਲੀ, ਜਿਸ ਕਾਰਨ ਸ਼ੱਕ ਹੈ ਕਿ ਕਾਰਬਾਈਨ ਵਿਚੋਂ ਅਚਾਨਕ ਗੋਲੀ ਚੱਲ ਗਈ ਤੇ ਬਲਵਿੰਦਰ ਸਿੰਘ ਜ਼ਖ਼ਮੀ ਹੋ ਗਿਆ।
ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਹੈ ਅਤੇ ਜ਼ਖ਼ਮੀ ਬਲਵਿੰਦਰ ਸਿੰਘ ਨੂੰ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਸਥਾਨਕ ਫੋਰਟਿਸ ਹਸਪਤਾਲ ਭੇਜ ਦਿੱਤਾ, ਜਿਥੇ ਉਸ ਦੀ ਹਾਲਤ ਵਿੱਚ ਸੁਧਾਰ ਨਾ ਹੋਣ ਕਰ ਕੇ ਉਸ ਨੂੰ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਭੇਜਿਆ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Friday, March 31, 2017
ਭੇਤਭਰੀ ਹਾਲਤ ਵਿੱਚ ਚੱਲੀ ਗੋਲੀ; ਮੁਲਾਜ਼ਮ ਜ਼ਖਮੀ
Subscribe to:
Post Comments (Atom)
No comments:
Post a Comment