ਫ਼ੈਜ਼ਾਬਾਦ, 30 ਮਾਰਚ
ਬਾਬਰੀ ਮਸਜਿਦ ਢਾਹੁਣ ਦੇ ਕੇਸ ਦੇ ਚਸ਼ਮਦੀਦ ਗਵਾਹ ਮੁਹੰਮਦ ਅਸਲਮ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਅੱਜ ਮੌਤ ਹੋ ਗਈ। ਸ੍ਰੀ ਅੰਸਾਰੀ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਸੋਮਵਾਰ ਨੂੰ ਅਯੁੱਧਿਆ ਸਥਿਤ ਆਪਣੇ ਘਰ ਵਿੱਚ ਦਿਲ ਦਾ ਦੌਰਾ ਪਿਆ। ਉਨ੍ਹਾਂ ਦੇ ਇਕ ਰਿਸ਼ਤੇਦਾਰ ਕਾਸਿਮ ਨੇ ਦੋਸ਼ ਲਾਇਆ ਕਿ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਸਹੂਲਤਾਂ ਦੀ ਕਮੀ ਕਾਰਨ ਸ੍ਰੀ ਅੰਸਾਰੀ ਨੂੰ ਬਚਾਇਆ ਨਹੀਂ ਜਾ ਸਕਿਆ।
-ਪੀਟੀਆਈ
No comments:
Post a Comment